ਡੇਰਾ ਬਿਆਸ ਤੋਂ ਆਈ ਵੱਡੀ ਖਬਰ

ਤਾਜਾ ਖਬਰਾਂ

ਹੁਣ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਆਈ ਵੱਡੀ ਖਬਰ,ਜਿੱਥੇ ਹੁਣ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੋਮਵਾਰ ਸਵੇਰੇ ਡੇਰਾ ਬਿਆਸ ’ਚ ਪਹੁੰਚ ਗਏ ਹਨ। ਜਿਨ੍ਹਾਂ ਦੇ ਵਾਪਸ ਪਰਤਣ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਜਿੱਥੇ ਡੇਰਾ ਬਿਆਸ ਦੇ ਵੱਖ ਵੱਖ ਸੂਬਿਆਂ ਵਿਚ ਹੋਣ ਵਾਲੇ ਸਤਿਸੰਗ ਸਮਾਗਮਾਂ ਨੂੰ ਕੁਝ ਸਮੇਂ ਲਈ ਟਾਲ ਦਿੱਤਾ ਗਿਆ ਸੀ।

ਕਿਉਂਕਿ ਪਿਛਲੇ ਕੁਝ ਸਮੇਂ ਤੋਂ ਜਿੱਥੇ ਬਾਬਾ ਗੁਰਿੰਦਰ ਸਿੰਘ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ। ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆ ਆਉਣ ਤੇ ਹੀ ਉਹ ਆਪਣਾ ਇਲਾਜ ਕਰਵਾਉਣ ਲਈ ਵਿਦੇਸ਼ ਗਏ ਸਨ। ਉਨ੍ਹਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਿੰਗਾਪੁਰ ’ਚ ਇਲਾਜ ਕਰਵਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਉਥੇ ਹੀ ਇਸ ਕਾਰਨ ਡੇਰਾ ਬਿਆਸ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਥਿਤ ਸਤਿਸੰਗ ਘਰਾਂ ’ਚ ਹੋਣ ਵਾਲੇ ਸਾਰੇ ਨਿਰਧਾਰਿਤ ਸਤਿਸੰਗ ਪ੍ਰੋਗਰਾਮ ਨਵੰਬਰ ਮਹੀਨੇ ਤੱਕ ਰੱਦ ਕਰ ਦਿੱਤੇ ਗਏ ਸਨ। ਪਰ ਹੁਣ ਇਹ ਸਾਰੇ ਪ੍ਰੋਗਰਾਮ ਦੁਬਾਰਾ ਸ਼ੁਰੂ ਕੀਤੇ ਜਾ ਰਹੇ ਹਨ ।

ਜੋ ਕਿ ਡੇਰਾ ਬਿਆਸ ਦੇ ਮੁਖੀ ਬਾਬਾ ਜੀ ਦੇ ਪੰਜਾਬ ਪਰਤਣ ’ਤੇ ਹੁਣ 24 ਸਤੰਬਰ ਤੋਂ 31 ਅਕਤੂਬਰ ਤਕ ਹਰ ਸ਼ਨੀਵਾਰ ਡੇਰਾ ਬਿਆਸ ਵਿਚ ਕੀਤੇ ਜਾ ਰਹੇ ਹਨ ਉਥੇ ਹੀ ਸ਼ਰਧਾਲੂਆਂ ਲਈ ਬਾਬਾ ਜੀ ਦੇ ਦਰਸ਼ਨ ਅਤੇ ਹਰ ਐਤਵਾਰ ਨੂੰ ਸਵਾਲ-ਜਵਾਬ ਦਾ ਪ੍ਰੋਗਰਾਮ ਹੋਵੇਗਾ। ਇਹ ਜਾਣਕਾਰੀ ਸਾਹਮਣੇ ਆਉਂਦੇ ਹੀ ਡੇਰਾ ਬਿਆਸ ਨਾਲ ਜੁੜੀ ਹੋਈ ਸੰਗਤ ਵਿਚ ਖੁਸ਼ੀ ਦੇਖੀ ਜਾ ਰਹੀ ਹੈ।